- ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਹੁਨਰਮੰਦ ਅਤੇ ਵਿਦਿਆਰਥੀ ਸਮੂਹਾਂ ਦੇ ਨਾਲ-ਨਾਲ ਮਾਨਵਤਾਵਾਦੀ, ਵਰਕਿੰਗ ਹਾਲੀਡੇ ਅਤੇ ਆਰਜ਼ੀ ਪਰਿਵਾਰਕ ਵੀਜ਼ਾ ਧਾਰਕਾਂ ਲਈ 1 ਦਸੰਬਰ ਤੋਂ ਅੰਤਰਰਾਸ਼ਟਰੀ ਸਰਹੱਦਾਂ ਨੂੰ ਮੁੜ ਖੋਲ੍ਹਣ ਨੂੰ 15 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਹੈ।
- ਫੈਡਰਲ ਸਿਹਤ ਮੰਤਰੀ ਗ੍ਰੇਗ ਹੰਟ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਬਦਲਾਅ ਨੂੰ ਡਾਕਟਰੀ ਸਲਾਹ ਨਿਯੰਤਰਿਤ ਕਰੇਗੀ।
- ਵਿਰੋਧੀ ਧਿਰ ਨੇ ਅੰਤਰਰਾਸ਼ਟਰੀ ਸਰਹੱਦਾਂ ਨੂੰ ਮੁੜ ਖੋਲ੍ਹਣ ਨੂੰ ਮੁਲਤਵੀ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਮਰਥਨ ਕੀਤਾ ਹੈ।
- ਓਮਿਕਰੋਨ ਵੇਰੀਐਂਟ ਦੇ ਖਤਰੇ ਪ੍ਰਤੀ ਰਾਸ਼ਟਰੀ, ਰਾਜ ਅਤੇ ਖੇਤਰੀ ਪ੍ਰਤੀਕ੍ਰਿਆ 'ਤੇ ਚਰਚਾ ਕਰਨ ਲਈ ਅੱਜ ਰਾਸ਼ਟਰੀ ਕੈਬਨਿਟ ਦੀ ਮੀਟਿੰਗ ਹੋਣੀ ਹੈ ਕਿਉਂਕਿ ਡਿਪਟੀ ਚੀਫ ਹੈਲਥ ਅਫ਼ਸਰ ਦਾ ਕਹਿਣਾ ਹੈ ਕਿ ਲਾਗ ਦਾ ਕਮਿਊਨਿਟੀ ਵਿੱਚ ਫੈਲਣਾ ਲਾਜ਼ਮੀ ਹੈ।
- ਆਸਟ੍ਰੇਲੀਆ ਵਿੱਚ ਓਮਿਕਰੋਨ ਵੇਰੀਐਂਟ ਦੇ ਛੇ ਪੁਸ਼ਟੀ ਕੀਤੇ ਮਾਮਲੇ ਕੁਆਰੰਟੀਨ ਵਿੱਚ ਹਨ।
- ਪੱਛਮੀ ਆਸਟ੍ਰੇਲੀਆ ਕਈ ਉਦਯੋਗਾਂ ਲਈ ਲਾਜ਼ਮੀ ਟੀਕਾਕਰਨ ਦੀ ਅੰਤਿਮ ਮਿਤੀ ਤੱਕ ਪਹੁੰਚ ਗਿਆ ਹੈ।
- ਕੁਈਨਜ਼ਲੈਂਡ ਨੇ 17 ਦਸੰਬਰ ਤੋਂ ਉੱਚ-ਜੋਖਮ ਵਾਲੀਆਂ ਸੈਟਿੰਗਾਂ ਵਿੱਚ ਵਰਕਰਾਂ ਲਈ ਟੀਕਾਕਰਨ ਨੂੰ ਲਾਜ਼ਮੀ ਕਰ ਦਿੱਤਾ ਹੈ।
ਕੋਵਿਡ-19 ਦੇ ਅੰਕੜੇ:
- ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 918 ਮਾਮਲੇ ਅਤੇ ਛੇ ਮੌਤਾਂ ਦਰਜ ਕੀਤੀਆਂ ਗਈਆਂ ਹਨ।
- ਐਨ ਐਸ ਡਬਲਯੂ ਵਿੱਚ 179 ਨਵੇਂ ਭਾਈਚਾਰਕ ਮਾਮਲੇ ਅਤੇ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ: ਕੋਵਿਡ-19 ਦੌਰਾਨ ਸਰਵਿਸਿਜ਼ ਆਸਟ੍ਰੇਲੀਆ ਤੋਂ ਭਾਸ਼ਾ ਵਿੱਚ ਮਦਦ ਪ੍ਰਾਪਤ ਕਰੋ।
- sbs.com.au/coronavirus 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ, ਪੱਛਮੀ ਆਸਟ੍ਰੇਲੀਆ, ਦੱਖਣੀ ਆਸਟ੍ਰੇਲੀਆ, ਨੋਰਦਰਨ ਟੈਰੀਟੋਰੀ, ਏ ਸੀ ਟੀ, ਤਸਮਾਨੀਆ।
- ਤੁਹਾਡੀ ਭਾਸ਼ਾ ਵਿੱਚ ਕੋਵਿਡ-19 ਟੀਕਾਕਰਨ ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: