ਪਰਥ ਦੇ ਸਿੱਖ ਗੁਰੂਦੁਆਰੇ ਦੇ ਬਾਹਰ ਗੁਟਕਾ ਸਾਹਿਬ ਬੇਅਦਬੀ ਮਾਮਲੇ ‘ਚ ਪੁਲਿਸ ਦੀ ਜਾਂਚ ਜਾਰੀ

ਕੁੱਝ ਦਿਨ ਪਹਿਲਾਂ ਪੱਛਮੀ ਆਸਟ੍ਰੇਲੀਆ ਦੇ ਕੈਨਿੰਗ ਵੇਲ ਗੁਰੂਦੁਆਰਾ ਸਾਹਮਣੇ ਗੁਟਕਾ ਸਾਹਿਬ ਬੇਅਦਬੀ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਹਾਲਾਂਕਿ ਪੱਛਮੀ ਆਸਟ੍ਰੇਲੀਆ ਦੀ ਪੁਲਿਸ ਵੱਲੋਂ ਇੱਕ ਪੱਤਰ ਜਾਰੀ ਕਰ ਕੇ ਸਿੱਖ ਭਾਈਚਾਰੇ ਨੂੰ ਇਸਦੀ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ।

16X9 - Shyna (1).jpg

WA Police collaborating with Sikh Leaders in investigation of incident happened outside canning vale Gurudwara, Perth. Source: Facebook / Sikh Assoc of WA, Perth.

ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ।

ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਕੱਠ ਕਰ ਕੇ ਇਸ ਘਟਨਾ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ ਗਈ।
457270159_1041680814632984_2954740936768327172_n.jpg
Sangat gathered at Gurudwara Sahib after the incident. Source: Facebook / Sikh Council of western Australia.
ਜਿੱਥੇ ਭਾਈਚਾਰਕ ਮੈਂਬਰਾਂ ਵਿੱਚ ਰੋਸ ਦੇਖਿਆ ਗਿਆ ਉੱਥੇ ਹੀ ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ ਹੈ।
Condolence letter by MOs.png
Source: Facebook / Dr. Anne Aly.
ਇਸ ਤੋਂ ਇਲਾਵਾ ਐਮ ਪੀ ਜੇਸਨ ਵੁੱਡ ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।

ਮਾਮਲੇ ਦੀ ਜਾਂਚ ਦੌਰਾਨ ਪੱਛਮੀ ਆਸਟ੍ਰੇਲੀਆ ਦੀ ਪੁਲਿਸ ਵੱਲੋਂ ਇੱਕ ਪੱਤਰ ਜਾਰੀ ਕਰ ਭਾਈਚਾਰੇ ਨੂੰ ਜਾਂਚ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ।

ਪੱਤਰ ਵਿੱਚ ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਸਿੱਖ ਜਥੇਬੰਦੀਆਂ ਦੀ ਸ਼ਮੂਲੀਅਤ ਦਾ ਵੀ ਜ਼ਿਕਰ ਕੀਤਾ ਗਿਆ ਹੈ।
457696120_1045228207611578_7222703658773844757_n.jpg
A letter issued by WA Police. Source: Facebook / Sikh Assoc of WA, Perth.
ਇਸ ਘਟਨਾ ਤੋਂ ਬਾਅਦ ਭਾਈਚਾਰਕ ਮੈਮਬਰਾਂ ਦੇ ਵੱਖੋ-ਵੱਖ ਪਰਤੀਕਰਮ ਵੀ ਸਾਹਮਣੇ ਆ ਰਹੇ ਹਨ ਅਤੇ ਘਟਨਾ ਦੇ ਵਿਰੋਧ ਵਿੱਚ ਭਾਈਚਾਰੇ ਵੱਲੋਂ ਰੋਸ ਮਾਰਚ ਵੀ ਉਲੀਕੇ ਜਾ ਰਹੇ ਹਨ।

Share

Published

Updated

By Jasdeep Kaur
Source: SBS

Share this with family and friends


Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
ਪਰਥ ਦੇ ਸਿੱਖ ਗੁਰੂਦੁਆਰੇ ਦੇ ਬਾਹਰ ਗੁਟਕਾ ਸਾਹਿਬ ਬੇਅਦਬੀ ਮਾਮਲੇ ‘ਚ ਪੁਲਿਸ ਦੀ ਜਾਂਚ ਜਾਰੀ | SBS Punjabi