14 ਸਤੰਬਰ ਨੂੰ ਆਯੋਜਿਤ ਹੋਣ ਵਾਲੇ ਇਸ ਐਥਲੈਟਿਕ ਮੇਲੇ ਲਈ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ।
ਕੁਲਦੀਪ ਸਿੰਘ ਨੇ ਦੱਸਿਆ ਕਿ ਐਥਲੈਟਿਕਸ ਵਿਕਟੋਰੀਆ ਅਤੇ ਐਥਲੈਟਿਕਸ ਆਸਟ੍ਰੇਲੀਆ ਦੇ ਮਾਪਦੰਡਾਂ ਤਹਿਤ ਆਯੋਜਿਤ ਹੋਣ ਵਾਲੇ ਇਸ ਐਥਲੈਟਿਕਸ ਮੀਟ ਵਿੱਚ 100 ਮੀਟਰ ਤੋਂ ਲੈ ਕੇ 1500 ਮੀਟਰ ਤੱਕ ਦੌੜਾਂ, ਲੌਂਗ ਜੰਪ, ਟ੍ਰਿਪਲ ਜੰਪ, ਡਿਸਕਸ ਥਰੋਅ, ਸ਼ਾਟਪੁੱਟ ਥਰੋਅ ਆਦਿ ਵੱਖ-ਵੱਖ ਮੁਕਾਬਲੇ ਹੋਣਗੇ।
ਖਿਡਾਰੀਆਂ ਦੀ ਉਮਰ ਵਰਗ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ 6 ਸਾਲ ਦੇ ਬੱਚੇ ਤੋਂ ਲੈ ਕੇ 70 ਸਾਲ ਤੱਕ ਦੇ ਸੀਨੀਅਰ ਸਿਟੀਜ਼ਨ ਵੀ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਮੁਕਾਬਲਿਆਂ ਲਈ 400 ਖਿਡਾਰੀਆਂ ਵਲੋਂ ਆਪਣੇ ਨਾਮ ਦਰਜ ਕਰਵਾਏ ਜਾ ਚੁੱਕੇ ਹਨ।
ਹੋਰ ਵੇਰਵੇ ਲਈ ਸੁਣੋ ਇਹ ਪੂਰੀ ਗੱਲਬਾਤ..
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।