ਕਿਸਾਨ ਅੰਦੋਲਨ: ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਕਈ ਜ਼ਖਮੀ

Farmer's protest.JPG

Police fired tear gas shells to stop the protesting farmers ahead of their march to Delhi on 15th March near the Shambu Border. Credit: AAP

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ “ਦਿੱਲੀ ਚਲੋ” ਅੰਦੋਲਨ ਵਿੱਚ ਸ਼ਾਮਿਲ ਹਜ਼ਾਰਾਂ ਲੋਕਾਂ ਨੂੰ ਸੁਰੱਖਿਆ ਕਰਮੀਆਂ ਵੱਲੋਂ ਪੰਜਾਬ-ਹਰਿਆਣਾ ਸਰਹੱਦ ਉੱਤੇ ਰੋਕ ਲਿਆ ਗਿਆ ਹੈ ਪਰ ਪ੍ਰਦਰਸ਼ਨਕਾਰੀ ਦਿੱਲੀ ਪਹੁੰਚਣ ਲਈ ਬਜ਼ਿੱਦ ਹਨ। ਹੋਰ ਵੇਰਵੇ ਲਈ ਇਹ ਰਿਪੋਰਟ ਸੁਣੋ...


ਇਸ ਦੌਰਾਨ ਕੇਂਦਰੀ ਮੰਤਰੀਆਂ ਦੀ ਇੱਕ ਕਮੇਟੀ ਨੇ ਕਿਸਾਨ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਿਸਦੇ ਬੇਸਿੱਟਾ ਨਿੱਕਲਣ ਪਿੱਛੋਂ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਦਿੱਲੀ ਵੱਲ ਰਵਾਨਾ ਹੋਣ ਦਾ ਫੈਸਲਾ ਲਿਆ ਸੀ।

ਇਹ ਪ੍ਰਦਰਸ਼ਨ ਭਾਜਪਾ ਦੀ ਅਗਵਾਈ ਵਾਲ਼ੀ ਕੇਂਦਰ ਸਰਕਾਰ ਤੋਂ ਕਈ ਮੰਗਾਂ ਮਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਕਰਜ਼ਾ ਮੁਆਫੀ ਦਾ ਕਾਨੂੰਨ ਵੀ ਸ਼ਾਮਲ ਹੈ ਜਦਕਿ ਕੇਂਦਰ ਨੇ ਸਪੱਸ਼ਟ ਕੀਤਾ ਸੀ ਕਿ ਗਾਰੰਟੀਸ਼ੁਦਾ ਐਮਐਸਪੀ ਦਾ ਐਲਾਨ ਕਰਨਾ ਸੰਭਵ ਨਹੀਂ ਹੋਵੇਗਾ।
ਇਸ ਦੌਰਾਨ ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਦੋਵਾਂ ਰਾਜਾਂ ਦਰਮਿਆਨ ਸ਼ੰਭੂ ਸਰਹੱਦ 'ਤੇ ਪੰਜਾਬ ਦੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਹਜ਼ਾਰਾਂ ਪ੍ਰਦਰਸ਼ਨਕਾਰੀ ਉਥੇ ਹੀ ਰੋਕ ਦਿੱਤੇ ਗਏ।

ਪੁਲਿਸ ਨੇ ਦਿੱਲੀ ਆਉਣ-ਜਾਣ ਲਈ ਪੰਚਕੂਲਾ ਰਾਹੀਂ ਨਵੇਂ ਰੂਟ ਦੇ ਵੇਰਵੇ ਵੀ ਸਾਂਝੇ ਕੀਤੇ ਹਨ।

ਹੋਰ ਵੇਰਵੇ ਲਈ ਇਹ ਰਿਪੋਰਟ ਸੁਣੋ...

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
ਕਿਸਾਨ ਅੰਦੋਲਨ: ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਕਈ ਜ਼ਖਮੀ | SBS Punjabi