ਗੁੜ ਨਾਲੋਂ ਇਸ਼ਕ ਮਿੱਠਾ, ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ, ਤੂਤਕ-ਤੂਤਕ ਤੂਤੀਆਂ, ਜਾਗੋ, ਕਾਲੀ ਐਨਕ ਅਤੇ ਹੋਰ ਵੀ ਬਹੁਤ ਸਾਰੇ ਗੀਤਾਂ ਰਾਹੀਂ ਮਕਬੂਲੀਅਤ ਖੱਟਣ ਵਾਲ਼ੇ ਪੰਜਾਬੀ ਗਾਇਕ ਮਲਕੀਤ ਸਿੰਘ ਨੇ ਇੱਕ ਲੰਬਾ ਸਮਾਂ ਪੰਜਾਬੀ ਸੰਗੀਤ ਜਗਤ ਵਿੱਚ ਭਰਵੀਂ ਹਾਜ਼ਰੀ ਲਗਵਾਈ ਹੈ।
ਐਸ ਬੀ ਐਸ ਪੰਜਾਬੀ ਨਾਲ਼ ਇੰਟਰਵਿਊ ਤਹਿਤ ਉਨ੍ਹਾਂ ਆਪਣੀ ਜ਼ਿੰਦਗੀ ਦੀਆਂ ਕਈ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ ਅਤੇ ਇਹ ਵੀ ਦੱਸਿਆ ਕਿ ਕਿਵੇਂ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਸ਼ੁਮਾਰ ਹੋਇਆ।
ਹੋਰ ਵੇਰਵੇ ਲਈ ਇਹ ਇੰਟਰਵਿਊ ਸੁਣੋ....