ਭਾਰਤੀ ਹਾਕੀ ਟੀਮ ਨੇ 2024 ਏਸ਼ੀਅਨ ਚੈਂਪੀਅਨਸ ਟ੍ਰਾਫੀ ਆਪਣੇ ਨਾਮ ਕਰ ਲਈ ਹੈ।
ਚੀਨ ਵਿੱਚ ਖੇਡੀ ਗਈ ਇਸ ਪ੍ਰਤਿਯੋਗਿਤਾ ਵਿੱਚ ਭਾਰਤੀ ਟੀਮ ਨੇ ਇੱਕ ਵੀ ਮੈਚ ਨਹੀਂ ਹਾਰਿਆ।
ਹਾਲ ਹੀ ਵਿੱਚ ਮੁਕੰਮਲ ਹੋਈਆਂ ਉਲੰਪਿਕ ਖੇਡਾਂ ਵਿੱਚ ਭਾਰਤ ਕਾਂਸੇ ਦਾ ਤਗਮਾ ਜਿੱਤਣ ਵਿੱਚ ਸਫਲ ਰਿਹਾ ਸੀ। ਇਸ ਦੌਰਾਨ ਟੀਮ ਦੇ ਕਪਤਾਨ ਅਤੇ ਡ੍ਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ ਅੰਤਰਰਾਸ਼ਟਰੀ ਮੈਚਾਂ ਵਿੱਚ 200 ਗੋਲ ਕਰਨ ਦਾ ਮੁਕਾਮ ਵੀ ਹਾਸਿਲ ਕਰ ਲਿਆ ਹੈ।
ਹਰਮਨਪ੍ਰੀਤ ਨਾਲ ਪੂਰੀ ਗੱਲਬਾਤ ਸੁਨਣ ਲਈ ਆਡੀਓ ਲਿੰਕ ਤੇ ਕਲਿਕ ਕਰੋ....