ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਈ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੇ ਧਾਰਿਆ ਹਿੰਸਕ ਰੂਪ

Pakistan Lockdown

Supporters of imprisoned former premier Imran Khan's Pakistan Tehreek-e-Insaf party move towards D-Chowk square close to Red Zone, which is an area that houses key government buildings, during their rally demanding Khan's release, in Islamabad, Pakistan, Tuesday, Nov. 26, 2024. (AP Photo/W.K. Yousufzai) Source: AP / W.K. Yousufzai/AP

ਜੇਲ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਵੱਲੋਂ ਇਸਲਾਮਾਬਾਦ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹੋਈਆਂ ਝੜਪਾਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਦਰਜ਼ਨਾਂ ਜ਼ਖਮੀ ਹੋ ਗਏ।


ਇਮਰਾਨ ਖ਼ਾਨ ਦੀ ਸਿਆਸੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਬੁਲਾਰੇ ਜ਼ੁਲਫ਼ਿਕਾਰ ਬੁਖਾਰੀ ਦਾ ਕਹਿਣਾ ਹੈ ਕਿ ਮਹੀਨਿਆਂ ਵਿੱਚ ਹੋਈ ਇਸ ਸਭ ਤੋਂ ਭੈੜੀ ਸਿਆਸੀ ਹਿੰਸਾ ਵਿੱਚ ਦੋ ਪ੍ਰਦਰਸ਼ਨਕਾਰੀ ਵੀ ਮਾਰੇ ਗਏ ਅਤੇ 30 ਜ਼ਖ਼ਮੀ ਹੋ ਗਏ ਹਨ।

ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਵਿੱਚ ਚਾਰ ਸੁਰੱਖਿਆ ਕਰਮਚਾਰੀ ਸ਼ਾਮਲ ਹਨ।

ਪੀ-ਟੀ-ਆਈ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ ਸਾਲ ਅਗਸਤ ਤੋਂ ਜੇਲ੍ਹ ਵਿੱਚ ਬੰਦ ਸ੍ਰੀ ਖਾਨ ਦੀ ਰਿਹਾਈ ਤੱਕ ਰੈੱਡ ਜ਼ੋਨ ਵਿੱਚ ਧਰਨਾ ਦੇਣ ਦੀ ਯੋਜਨਾ ਬਣਾਈ ਸੀ।

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਈ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਈ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੇ ਧਾਰਿਆ ਹਿੰਸਕ ਰੂਪ | SBS Punjabi