ਬ੍ਰਿਸਬੇਨ ਦੇ ਰਹਿਣ ਵਾਲੇ ਪਵਨਦੀਪ ਕੌਰ ਨੇ ਹਾਲ ਹੀ ਵਿੱਚ ਮੌਤ ਤੋਂ ਬਾਅਦ ਆਪਣੇ ਸਰੀਰ ਦੇ ਅੰਗਾਂ ਅਤੇ ਢਾਂਚੇ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਉਹਨਾਂ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੁਦ ਨੂੰ ਅੰਗਦਾਨ ਲਈ ਰਜਿਸਟਰ ਕਰਨ ਤੋਂ ਬਾਅਦ ਉਹਨਾਂ ਨੂੰ ਮਹਿਸੂਸ ਹੋਇਆ ਕਿ ਭਾਈਚਾਰੇ ਵਿੱਚ ਇਸ ਸਬੰਧੀ ਜਾਗਰੂਕਤਾ ਹੋਣੀ ਚਾਹੀਦੀ ਹੈ।
ਉਹਨਾਂ ਭਾਈਚਾਰੇ ਨੂੰ ਰਜਿਸਟਰ ਕਰਨ ਦਾ ਸੁਨੇਹਾ ਦਿੰਦੇ ਹੋਏ ਇਸ ਦੀ ਪ੍ਰੀਕਿਰਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਉਹਨਾਂ ਨਾਲ ਕੀਤੀ ਗਈ ਪੂਰੀ ਗੱਲਬਾਤ ਸੁਣਨ ਲਈ ਇਹ ਆਡੀਓ ਸੁਣੋ..