ਆਸਟ੍ਰੇਲੀਅਨ ਸਰਕਾਰ ਦੀਆਂ 'ਸਖਤ ਅਤੇ ਪੱਖਪਾਤੀ' ਆਵਾਜਾਈ ਨੀਤੀਆਂ ਕਾਰਨ ਭਾਰਤੀ ਭਾਈਚਾਰੇ ਵਿੱਚ ਰੋਸ

Australians travelling home

Government's decision to threaten its own citizens with hefty fine and imprisonment has invoked a strong reaction from Indian Australian community. Source: Supplies by Mr Sharma and Mr Pankaj

ਭਾਰਤ ਤੋਂ ਵਾਪਸ ਆਉਣ ਦੇ ਚਾਹਵਾਨ ਭਾਰਤੀ ਮੂਲ ਦੇ ਆਸਟ੍ਰੇਲੀਅਨ ਨਾਗਰਿਕਾਂ ਅਤੇ ਵਸਨੀਕਾਂ ਲਈ ਭਾਰੀ ਜੁਰਮਾਨੇ ਅਤੇ ਜੇਲ੍ਹ ਦੀਆਂ ਧਮਕੀਆਂ ਤੋਂ ਬਾਅਦ ਭਾਰਤ ਵਿੱਚ ਫ਼ਸੇ ਲੋਕਾਂ ਵਲੋਂ ਫ਼ੈਡਰਲ ਸਰਕਾਰ ਉਤੇ ਉਨ੍ਹਾਂ ਦੇ ਹਿਤਾਂ ਦੀ ਸੁਰੱਖਿਆ ਨਾ ਕਰਨ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ।


ਭਾਰਤੀ ਆਸਟ੍ਰੇਲੀਅਨ ਭਾਈਚਾਰੇ ਨੇ ਸਰਕਾਰ ਦੀਆਂ ਅੰਤਰਾਸ਼ਟਰੀ ਯਾਤਰਾ ਪਾਬੰਦੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਨੂੰ ‘ਸਖਤ ਅਤੇ ਪੱਖਪਾਤੀ’ ਦੱਸਿਆ ਹੈ। ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਇਹ ਸਖਤ ਪਾਬੰਦੀਆਂ ਭਾਰਤੀ ਪ੍ਰਵਾਸੀਆਂ ਖਿਲਾਫ਼ ਨਸਲਵਾਦ ਵੀ ਫੈਲਾ ਸਕਦੀਆਂ ਹਨ।

1 ਮਈ ਨੂੰ ਫ਼ੈਡਰਲ ਸਰਕਾਰ ਦੇ ਸਿਹਤ ਮੰਤਰੀ ਗ੍ਰੇਗ ਹੰਟ ਨੇ ਕਿਹਾ ਸੀ ਕਿ ਆਸਟ੍ਰੇਲੀਅਨ ਨਾਗਰਿਕਾਂ ਅਤੇ ਭਾਰਤ ਵਿੱਚ ਫ਼ਸੇ ਪੱਕੇ ਵਸਨੀਕ ਜੇਕਰ ਦੇਸ਼ ਵਿੱਚ ਦਾਖਲ ਹੁੰਦੇ ਹਨ ਤਾਂ ਉਨ੍ਹਾਂ ਨੂੰ 66,600 ਡਾਲਰਾਂ ਤੱਕ ਦਾ ਜੁਰਮਾਨਾ ਜਾਂ ਪੰਜ ਸਾਲ ਦੀ ਕੈਦ ਕੱਟਣੀ ਪੈ ਸਕਦੀ ਹੈ।

ਪ੍ਰਧਾਨ ਮੰਤਰੀ ਸਕਾਟ ਮੌਰਿਸਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਹੋਰ ਮੰਤਰੀਆਂ ਜਿਨ੍ਹਾਂ ਵਿੱਚ ਸਿੱਖਿਆ ਮੰਤਰੀ ਐਲਨ ਟੱਜ ਸ਼ਾਮਲ ਹਨ ਨੇ ਇਸ ਫੈਸਲੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੂਰੀ ਤਰ੍ਹਾਂ ਸਿਹਤ ਮਾਹਿਰਾਂ ਦੀ ਸਲਾਹ ਉੱਤੇ ਅਧਾਰਤ ਸੀ।

ਫ਼ੈਡਰਲ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਬਾਹਰ ਫ਼ਸੇ ਇਨ੍ਹਾਂ ਵਸਨੀਕਾਂ ਨੂੰ ਲੋਕਾਂ ਪਾਸੋਂ ਵੀ 'ਅਪਮਾਨਜਨਕ ਅਤੇ ਪੱਖਪਾਤੀ' ਰਵੱਈਏ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਐਡੀਲੇਡ ਦੇ ਮਨਦੀਪ ਸ਼ਰਮਾ ਜੋ ਕਿ ਕਪੂਰਥਲਾ ਵਿੱਚ ਫ਼ਸੇ ਹੋਏ ਹਨ 2 ਅਪ੍ਰੈਲ ਨੂੰ ਆਪਣੇ ਪਿਤਾ ਦੇ ਅੰਤਮ ਸੰਸਕਾਰ ਲਈ ਭਾਰਤ ਗਏ ਸਨ। ਪਰ ਮੌਰੀਸਨ ਸਰਕਾਰ ਦੁਆਰਾ ਕੋਵਿਡ-ਪ੍ਰਭਾਵਤ ਭਾਰਤ ਤੋਂ ਮੁਸਾਫਰਾਂ ਦੇ ਵਾਪਸ ਆਉਣ 'ਤੇ ਲਾਈਆਂ ਯਾਤਰਾ ਪਾਬੰਦੀਆਂ ਕਾਰਨ ਇਨ੍ਹਾਂ ਕੋਲ ਘੱਟੋ-ਘੱਟ 15 ਮਈ ਤੱਕ ਘਰ ਪਰਤਣ ਦਾ ਕੋਈ ਰਸਤਾ ਨਹੀਂ ਹੈ, ਜਦੋਂ ਇਨ੍ਹਾਂ ਪਾਬੰਦੀਆਂ ਦੀ ਮੁੜ ਸਮੀਖਿਆ ਕੀਤੀ ਜਾਏਗੀ।

ਮਨਦੀਪ ਸ਼ਰਮਾ ਦੀ ਪੂਰੀ ਇੰਟਰਵਿਊ ਪੰਜਾਬੀ ਵਿਚ ਸੁਣਨ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਐਸ ਬੀ ਐਸ ਪੰਜਾਬੀ ਦੀ ਵੈਬਸਾਈਟ ਨੂੰ ਬੁੱਕਮਾਰਕ ਕਰੋ ਅਤੇ ਐਸ ਬੀ ਐਸ ਰੇਡੀਓ ਐਪ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਫੇਸਬੁੱਕ ਅਤੇ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand